ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਦਫ਼ਤਰ ਦੀ ਅਚਨਚੇਤੀ ਚੈਕਿੰਗ

  ਚੈਕਿੰਗ ਦੌਰਾਨ ਦਫ਼ਤਰ ਦੇ 8 ਕਰਮਚਾਰੀ ਗੈਰਹਾਜ਼ਰ ਪਾਏ ਗਏ

  ਦਫ਼ਤਰਾਂ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਸਮੇਂ ਸਿਰ ਯਕੀਨੀ ਬਣਾਈ ਜਾਵੇਗੀ-ਸੱਭਰਵਾਲ

 

ਤਰਨਤਾਰਨ, 18 ਜੁਲਾਈ

  ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਦਫ਼ਤਰਾਂ ਵਿੱਚ ਕਰਮਚਾਰੀਆਂ ਦੀ ਹਾਜ਼ਰੀ ਸਮੇਂ ਸਿਰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ ਵੱਲੋਂ ਅੱਜ ਸਵੇਰੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਤਰਨਤਾਰਨ ਦੇ ਦਫ਼ਤਰ ਦੀ ਅਚਨਚੇਤੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਦਫ਼ਤਰ ਦੇ 8 ਕਰਮਚਾਰੀ ਗੈਰ ਹਾਜ਼ਰ ਪਾਏ ਗਏ

  ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਚਨਚੇਤੀ ਚੈਕਿੰਗ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਤਰਨਤਾਰਨ ਦਫ਼ਤਰ ਦੇ ਅਕਾਊਂਟ ਸੈਕਸ਼ਨ ਵਿੱਚ ਸ੍ਰੀ ਮਨਜੀਤ ਸਿੰਘ ਯੂ. ਡੀ. ਸੀ., ਸ੍ਰੀਮਤੀ ਰਿਤੂ ਗੁਪਤਾ ਸਹਾਇਕ, ਸ੍ਰੀ ਨਰਿੰਦਰ ਸਿੰਘ ਲਾਈਨਮੈਨ, ਸ੍ਰੀ ਉਪਕਾਰ ਸਿੰਘ ਕੰਪਿਊਟਰ ਆਪਰੇਟਰ ਅਤੇ ਸ੍ਰੀ ਸ਼ਾਮ ਲਾਲ ਸੁਪਰਡੈਂਟ ਗੈਰ ਹਾਜ਼ਰ ਸਨ।ਇਸ ਤੋਂ ਇਲਾਵਾ ਸਰਕਲ ਦਫ਼ਤਰ ਵਿੱਚ ਸ਼੍ਰੀਮਤੀ ਦਲਜੀਤ ਕੌਰ ਐੱਲ. ਡੀ. ਸੀ., ਸ੍ਰੀ ਰਵਿੰਦਰ ਸਿੰਘ ਸੀ. ਐੱਚ. ਡੀ. ਅਤੇ ਸ੍ਰੀ ਸੁਖਵਿੰਦਰ ਸਿੰਘ ਨਿੱਜੀ ਸਹਾਇਕ ਵੀ ਗੈਰਹਾਜ਼ਰ ਪਾਏ ਗਏ

Description: Description: C:\Users\Administrator\Videos\IMG-20170718-WA0004.jpgDescription: Description: C:\Users\Administrator\Videos\IMG-20170718-WA0003.jpgDescription: Description: C:\Users\Administrator\Videos\IMG-20170718-WA0005.jpg

 

              ਉਹਨਾਂ ਦੱਸਿਆ ਕਿ ਗੈਰ ਹਾਜ਼ਰ ਪਾਏ ਗਏ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਇਹਨਾਂ ਸਖਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਉਹਨਾਂ ਦਫ਼ਤਰੀ ਰਿਕਾਰਡ ਦੀ ਵੀ ਚੈਕਿੰਗ ਕੀਤੀ।ਉਹਨਾਂ ਵਿਭਾਗੀ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸਵੱਛ ਭਾਰਤ ਅਭਿਆਨ ਤਹਿਤ ਦਫ਼ਤਰ ਦੀ ਸਫ਼ਾਈ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ

  ਸ੍ਰੀ ਸੱਭਰਵਾਲ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਸਮੇਂ ਸਿਰ ਯਕੀਨੀ ਬਣਾਈ ਜਾਵੇਗੀ ਅਤੇ ਗੈਰ ਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਸਮੂਹ ਵਿਭਾਗੀ ਮੁਖੀਆਂ ਨੂੰ ਆਦੇਸ਼ ਦਿੱਤੇ ਕਿ ਆਪਣੇ-ਆਪਣੇ ਦਫ਼ਤਰਾਂ ਵਿੱਚ ਕਰਮਚਾਰੀਆਂ ਦੀ ਹਾਜ਼ਰੀ ਸਮੇਂ ਸਿਰ ਯਕੀਨੀ ਬਣਾਈ ਜਾਵੇ ਤਾਂ ਜੋ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਵਿੱਚ ਕੋਈ ਮੁਸ਼ਕਿਲ ਨਾ ਆਵੇ

  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨਸਾਰ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਪਹਿਲੀ ਵਾਰ ਦੇਰੀ ਨਾਲ ਆਉਂਦਾ ਹੈ ਤਾਂ ਉਸ ਦੀ ਜਵਾਬ ਤਲਬੀ ਕੀਤੀ ਜਾਵੇਗੀ ਅਤੇ ਬਣਦੀ ਛੁੱਟੀ ਕੱਟੀ ਜਾਵਗੀ, ਜੇ ਉਹ ਮਹੀਨੇ ਵਿੱਚ ਦੂਜੀ ਵਾਰ ਦੇਰੀ ਨਾਲ ਦਫ਼ਤਰ ਆਉਂਦਾ ਹੈ ਤਾਂ ਉਸ ਨੂੰ ਛੋਟੀ ਸਜ਼ਾ ਦੇਣ ਲਈ ਪੰਜਾਬ ਸਿਵਲ ਸੇਵਾਵਾਂ (ਸਜ਼ਾ ਤੇ ਅਪੀਲ) ਨਿਯਮ 1970 ਦੇ ਨਿਯਮ 10 ਅਧੀਨ ਕਾਰਨ ਦੱਸੋ ਨਟਿਸ ਜਾਰੀ ਕੀਤਾ ਜਾਵੇਗਾ ਅਤੇ ਬਣਦੀ ਸਜ਼ਾ ਦਿੱਤੀ ਜਾਵਗੀ। ਜੇ ਉਹ ਮੁਲਾਜ਼ਮ ਮਹੀਨੇ ਵਿੱਚ ਤੀਜੀ ਵਾਰ ਦੇਰੀ ਨਾਲ ਆਉਂਦਾ ਹੈ ਤਾਂ ਉਸ ਨੂੰ ਵੱਡੀ ਸਜ਼ਾ ਦਣ ਲਈ ਉਪਰੋਤਕ ਨਿਯਮਾਂ ਦੇ ਨਿਯਮ-8 ਅਧੀਨ ਚਾਰਜ਼ਸ਼ੀਟ ਕੀਤਾ ਜਾਵੇਗਾ