ਅਜ਼ਾਦੀ ਦਿਵਸ ਪੁਲਿਸ ਲਾਈਨ ਗਰਾਊਂਡ, ਤਰਨਤਾਰਨ ਵਿਖੇ ਬੜੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ - ਡਿਪਟੀ ਕਮਿਸ਼ਨਰ

 

ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਪ੍ਰਬੰਧ ਕਰਨ ਲਈ ਜਾਰੀ ਕੀਤੇ ਦਿਸ਼ਾਂ-ਨਿਰਦੇਸ਼

ਤਰਨਤਾਰਨ, 18 ਜੁਲਾ :

15 ਅਗਸਤ, 2017 ਨੂੰ ਅਜ਼ਾਦੀ ਦਿਵਸ, ਪੁਲਿਸ ਲਾਈਨ ਗਰਾਊਂਡ, ਤਰਨਤਾਰਨ ਵਿਖੇ ਬੜੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾ ਰਿਹਾ ਹੈ ਇਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਅੱਜ ਡਿਪਟੀ ਕਮਿਸ਼ਨਰ ਤਰਤਾਰਨ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਰਿਸ਼ੀ, ਐੱਸ. ਡੀ. ਐੱਮ. ਤਰਨਤਾਰਨ ਸ੍ਰੀਮਤੀ ਅਮਨਦੀਪ ਕੌਰ, ਸਿਵਲ ਸਰਜਨ ਡਾ. ਸਮਸ਼ੇਰ ਸਿੰਘ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਗੁਰਸਿਮਰਨਦੀਪ ਸਿੰਘ ਢਿੱਲੋਂ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸ੍ਰੀ ਰਜਨੀਸ਼ ਅਰੋੜਾ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ

Description: Description: C:\Users\Administrator\Videos\IMG_4394.JPGDescription: Description: C:\Users\Administrator\Videos\IMG_4395.JPG

ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਪ੍ਰਬੰਧ ਕਰਨ ਲਈ ਦਿਸ਼ਾਂ-ਨਿਰਦੇਸ਼ ਜਾਰੀ ਕੀਤੇ।ਉਹਨਾਂ ਅਧਿਕਾਰੀਆਂ ਨੂੰ ਕਿਹਾ ਕਿ ਰਾਸ਼ਟਰੀ ਮਹੱਤਤਾ ਵਾਲੇ ਇਸ ਦਿਹਾੜੇ ਨੂੰ ਪੂਰੇ ਰਵਾਇਤੀ ਤੇ ਸ਼ਾਨਦਾਰ ਤਰੀਕੇ ਨਾਲ ਮਨਾਉਣਾ ਸਾਡਾ ਫਰਜ਼ ਹੈ।ਉਹਨਾਂ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਗਰਾਊਂਡ ਦੀ ਸਫ਼ਾਈ ਤੇ ਸਟੇਜ ਦੀ ਸਜਾਵਟ ਦਾ ਪੂਰਾ ਧਿਆਨ ਰੱਖਿਆ ਜਾਵੇ ਅਤੇ ਵੀ. ਆਈ. ਪੀਜ਼, ਪਤਵੰਤੇ ਵਿਅਕਤੀਆਂ ਅਤੇ ਆਮ ਲੋਕਾਂ ਦੇ ਬੈਠਣ ਦਾ ਯੋਗ ਪ੍ਰਬੰਧ ਕੀਤਾ ਜਾਵੇ

ਉਹਨਾਂ ਦੱਸਿਆ ਕਿ ਇਸ ਸਮਾਗਮ ਮੌਕੇ ਹੋਣ ਵਾਲੀ ਪਰੇਡ ਵਿੱਚ ਪੁਲਿਸ ਵਿਭਾਗ, ਬੀ. ਐੱਸ. ਐੱਫ., ਐੱਨ. ਸੀ. ਸੀ. ਅਤੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ ਟੁਕੜੀਆਂ ਪਰੇਡ ਵਿੱਚ ਹਿੱਸਾ ਲੈਣਗੀਆਂ।ਇਸ ਤੋਂ ਇਲਾਵਾ ਪੁਲਿਸ ਬੈਂਡ ਅਤੇ ਸਕੂਲੀ ਬੱਚਿਆਂ ਦੇ ਬੈਂਡ ਵੀ ਹੱਸਾ ਲੈਣਗੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਪੀ. ਟੀ. ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।ਉਹਨਾਂ ਦੱਸਿਆ ਕਿ ਇਸ ਸਬੰਧੀ ਰਿਹਰਸਲ 9, 10 ਅਤੇ 11 ਅਗਸਤ ਨੂੰ ਅਤੇ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਪੁਲਿਸ ਲਾਈਨ ਗਰਾਊਂਡ ਤਰਨਤਾਰਨ ਵਿਖੇ ਹੋਵੇਗੀ

ਇਸ ਮੌਕੇ ਉਹਨਾਂ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ 15 ਅਗਸਤ, 2017 ਨੂੰ ਉਹ ਡਾਕਟਰੀ ਟੀਮਾਂ ਸਮੇਤ ਪੁਲਿਸ ਲਾਈਨ ਗਰਾਊਂਡ ਤਰਨਤਾਰਨ ਵਿਖੇ ਹਾਜ਼ਰ ਰਹਿਣਗੇ ਇਸ ਤੋਂ ਇਲਾਵਾ ਰਿਹਰਸਲਾਂ ਅਤੇ 15 ਅਗਸਤ ਨੂੰ ਸਮਾਰੋਹ ਰੌਰਾਨ ਪੀਣ ਵਾਲੇ ਪਾਣੀ ਨੂੰ ਚੈੱਕ ਕਰਨਗੇ ਅਤੇ ਪਾਣੀ ਦੀ ਕਲੋਰਾਈਜੇਸ਼ਨ ਕਰਨਗੇ

ਇਸ ਮੌਕੇ ਉਹਨਾਂ ਦੱਸਿਆ ਕਿ ਇਸ ਸਮਾਰੋਹ ਦੌਰਾਨ ਕਰਵਾਏ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੇ ਇੰਨਚਾਰਜ ਵਧੀ ਡਿਪਟੀ ਕਮਿਸ਼ਨਰ ਵਿਕਾਸ ਹੋਣਗੇ।ਇਸ ਪ੍ਰੋਗਰਾਮ ਵਿੱਚ ਭੰਗੜੇ ਅਤੇ ਗਿੱਧੇ ਤੋਂ ਇਲਾਵਾ ਦੇਸ਼-ਭਗਤੀ ਅਤੇ ਆਜ਼ਾਦੀ ਨਾਲ ਸਬੰਧਿਤ ਸਕਿੱਟਾਂ, ਗੀਤ ਅਤੇ ਕੋਰੀਓਗ੍ਰਾਫ਼ੀ ਪੇਸ਼ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸ਼ੁਭ ਦਿਹਾੜੇ ਤੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਅਤੇ ਸ਼ਹੀਦਾਂ ਦੇ ਵਾਰਸਾਂ ਨੂੰ ਸਨਮਾਨਿਤ ਕਰਨ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਅਕਤੀਆਂ, ਮਾਰਚ ਪਾਸਟ ਵਿੱਚ ਵਧੀਆਂ ਟੀਮਾਂ, ਬੈਂਡ, ਚੰਗੇ ਵਿਦਿਆਰਥੀਆਂ, ਖਿਡਾਰੀਆਂ ਅਤੇ ਸਮਾਜ ਸੇਵਕਾਂ ਦਾ ਸਨਮਾਨ ਵੀ ਕੀਤਾ ਜਾਵੇਗਾ 

ਇਸ ਮੌਕੇ ਉਹਨਾਂ ਉਪ ਮੰਡਲ ਮੈਜਿਸਟਰੇਟ ਤਰਨਤਾਰਨ ਨੂੰ ਆਦੇਸ਼ ਦਿੱਤੇ ਕਿ ਇਸ ਸ਼ੁਭ ਦਿਹਾੜੇ ਮੌਕੇ ਸ਼ਹਿਰ ਦੇ ਚੌਕਾਂ ਅਤੇ ਸੜਕਾਂ ਦੀ ਸਫਾਈ ਕਰਕੇ ਕਲੀ ਕਰਨ ਉਪਰੰਤ ਪਾਣੀ ਦਾ ਛਿੜਕਾਅ ਕੀਤਾ ਜਾਵੇ ਅਤੇ ਸ਼ਹਿਰ ਨੂੰ ਆਉਂਦੀਆਂ ਮੁੱਖ ਸੜਕਾਂ ਤੇ ਸਵਾਗਤੀ ਗੇਟ ਬਣਾਏ ਜਾਣ

ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਜਗਜੀਤ ਸਿੰਘ ਬੱਲ, ਮੁੱਖ ਖੇਤੀਬਾੜੀ ਅਫ਼ਸਰ ਡਾ ਪ੍ਰਤਾਪ ਸਿੰਘ, ਐਕਸੀਅਨ ਪੰਚਾਇਤੀ ਰਾਜ ਸ੍ਰੀ ਸੰਜੀਵ ਗੁਪਤਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ